• January 25, 2024

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ
ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ‘ਤੇ ਵਿਸ਼ੇਸ਼ ਧਿਆਨ ਦੇਣ ਲਈ ਵਚਨਬੱਧ
ਚੰਡੀਗੜ੍ਹ, 25 ਜਨਵਰੀ:
ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਆਂਗਣਵਾੜੀ ਸੈਟਰਾਂ ਵਿੱਚ ਲਾਭਪਾਤਰੀਆਂ ਨੂੰ ਗਿਜਾਈ ਵਸਤੂਆਂ ਦੀ ਸਪਲਾਈ ਮਾਰਕਫੈਡ ਰਾਹੀ ਕੀਤੀ ਜਾ ਰਹੀ ਹੈ। ਸਪਲੀਮੈਟਰੀ ਨਿਊਟਰੀਸ਼ਨ ਪ੍ਰੋਗਰਾਮ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਮਾਰਕਫੈਡ ਵੱਲੋਂ ਕੀਤੀ ਜਾ ਰਹੀ ਸਪਲਾਈ ਦਾ ਹੁਣ ਤੱਕ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਉਨ੍ਹਾਂ ਨੇ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਫੰਡਾਂ ਦੀ ਵਰਤੋ ਸਰਕਾਰੀ ਨਿਯਮਾਂ ਅਨੁਸਾਰ ਕਰਨ ਲਈ ਹਦਾਇਤ ਕੀਤੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਨੂੰ 4.17 ਕਰੋੜ, ਬਰਨਾਲਾ ਨੂੰ 65.94 ਲੱਖ, ਬਠਿੰਡਾ ਨੂੰ 2.28 ਕਰੋੜ, ਫਰੀਦਕੋਟ ਨੂੰ 40.22 ਲੱਖ, ਫਾਜ਼ਿਲਕਾ ਨੂੰ 4.35 ਕਰੋੜ ਅਤੇ 5.99 ਲੱਖ (ਕੁਕਿੰਗ ਕੋਸਟ), ਫਿਰੋਜ਼ਪੁਰ ਨੂੰ 4 ਕਰੋੜ ਅਤੇ 4.69 ਲੱਖ (ਕੁਕਿੰਗ ਕੋਸਟ), ਗੁਰਦਾਸਪੁਰ ਨੂੰ 1.56 ਕਰੋੜ, ਹੁਸ਼ਿਆਰਪੁਰ ਨੂੰ 5 ਕਰੋੜ, ਜਲੰਧਰ ਨੂੰ 2.51 ਕਰੋੜ, ਲੁਧਿਆਣਾ ਨੂੰ 97.48 ਲੱਖ, ਮਾਨਸਾ ਨੂੰ 97.33 ਲੱਖ, ਮੋਗਾ ਨੂੰ 50 ਲੱਖ, ਰੋਪੜ ਨੂੰ 92 ਲੱਖ, ਸੰਗਰੂਰ ਨੂੰ  3.07 ਕਰੋੜ, ਕਪੂਰਥਲਾ ਨੂੰ 2.14 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਵਚਨਬੱਧ ਹੈ।

Leave a Reply

Your email address will not be published. Required fields are marked *