• April 29, 2024

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਅੰਮ੍ਰਿਤਸਰ, 29 ਅਪ੍ਰੈਲ  (          )¸ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਗੁਰੂ ਚਰਨਾਂ ’ਚ ਨਤਮਸਤਕ ਹੋਣ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੱਤੀ। ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਕੀਰਤਨ ਦਰਬਾਰ ਮੌਕੇ ਖ਼ਾਲਸਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਗੁਰ ਜਸ ਗਾਇਨ ਕਰ ਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।

ਇਸ ਮੌਕੇ ਸ: ਛੀਨਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੁਆਰਾ ਜਗਤ ਨੂੰ ਸ਼ਾਂਤੀ ਅਤੇ ਸੇਵਾ ਦੇ ਉਪਦੇਸ਼ ਸਬੰਧੀ ਚਾਨਣਾ ਪਾਉਂਦਿਆਂ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਇਸ ਮੌਕੇ ਸ: ਛੀਨਾ ਨੇ ਖਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼ ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *