• October 21, 2023

ਪੁਲਸ ਲਾਈਨ ਵਿਖੇ ਮਣਾਇਆ ਗਿਆ ਪੁਲਸ ਯਾਦਗਾਰੀ ਦਿਵਸ

ਪੁਲਸ ਲਾਈਨ ਵਿਖੇ ਮਣਾਇਆ ਗਿਆ ਪੁਲਸ ਯਾਦਗਾਰੀ ਦਿਵਸ

ਪੁਲਸ ਲਾਈਨ ਵਿਖੇ ਮਣਾਇਆ ਗਿਆ ਪੁਲਸ ਯਾਦਗਾਰੀ ਦਿਵਸ
ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਤ

ਅੰਮ੍ਰਿਤਸਰ , 21 ਅਕਤੂਬਰ ( Rahul soni) ਪੁਲਿਸ ਲਾਈਨ ਵਿੱਖੇ ਸ਼ਹੀਦੀ ਸਮਾਰਕ ਪਰ Police 3ommemoration 4ay ਮਨਾਇਆ ਗਿਆ। ਜਿੱਥੇ ਸਤਿਕਾਰਯੋਗ ਸ਼ਹੀਦ ਪੁਲਿਸ ਪਰਿਵਾਰਾਂ ਦੇ ਮੈਂਬਰਾਨ, ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ, (ਸਮਾਜ ਸੇਵਕ) ਅਤੇ ਸਮੂਹ ਗਜਟਿਡ ਅਫਸਰਾਨ, ਸਮੂਹ ਮੁੱਖ ਅਫ਼ਸਰ ਥਾਣਾ, ਇਚਾਰਜ਼ ਪੁਲਿਸ ਚੌਕੀਆਂ, ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਅਤੇ ਪੁਲਿਸ ਜਵਾਨਾਂ ਵਲੋਂ ਸ਼ਹੀਦੀ ਸਮਾਰਕ ਪਰ ਸ਼ਰਧਾਂਜਲੀ ਭੇਂਟ ਕੀਤੀ ਗਈ।

ਇਸ ਮੌਕੇ ਬੋਲਦਿਆਂ ਸ: ਪਰਮਿੰਦਰ ਸਿੰਘ ਭੰਡਾਲ ਡਿਪਟੀ ਕਮਿਸ਼ਨਰ ਆਫ ਪੁਲਸ ਲਾਅ ਐਡ ਆਡਰ ਨੇ ਕਿਹਾ ਕਿ ਅੱਜ ਦਾ ਦਿਨ ਪੁਲਿਸ ਵਿਭਾਗ ਵਿੱਚ ਬਹੁਤ ਮਹੱਤਤਾ ਰੱਖਦਾ ਹੈ। ਅੱਜ ਦੇ ਦਿਨ 21 ਅਕਤੂਬਰ, 1959 ਨੂੰ 3RP6 ਦੇ 10 ਜਵਾਨਾਂ ਦੀ ਇੱਕ ਟੁੱਕੜੀ ਲੱਦਾਖ ਵਿੱਚ, ਭਾਰਤ ਚੀਨ ਦੇ ਬਾਰਡਰ ਪਰ ਗਸ਼ਤ ਕਰਦੇ ਹੋਏ ਸ਼ਹੀਦ ਗਈ ਸੀ। ਇਹਨਾਂ ਸੂਰਬੀਰਾਂ ਨੂੰ ਯਾਦ ਕਰਨ ਲਈ ਹਰ ਸਾਲ 21-ਅਕਤੂਬਰ ਵਾਲੇ ਦਿਨ ਸਮੂੰਹ ਪੁਲਿਸ ਫੋਰਸ ਵੱਲੋਂ ਸ਼ਹੀਦੀ ਦਿਨ ਵਜੋਂ ਮਨਾਇਆ ਜਾਂਦਾ ਹੈ।ਪੰਜਾਬ ਪੁਲਿਸ ਦਾ ਇਤਿਹਾਸ ਬਹੁਤ ਵਿਲੱਖਣ ਅਤੇ ਬਹਾਦਰੀ ਭਰਿਆ ਹੈ, ਜਿਸਨੇ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਬੜੀ ਦਲੇਰੀ ਅਤੇ ਬਹਾਦਰੀ ਨਾਲ ਮੁਕਾਬਲਾ ਕਰਕੇ ਅੱਤਵਾਦ ਨੂੰ ਖਤਮ ਕਰਨ ਵਿੱਚ ਜਿੱਤ ਪ੍ਰਾਪਤ ਕੀਤੀ। ਅੱਤਵਾਦ ਦੇ ਕਾਲੇ ਦਿਨ ਦੌਰਾਨ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਕੁਲ 119 (ਅਫਸਰ/ਜਵਾਨ) ਨੇ ਦੇਸ਼ ਦੀ ਖਾਤਿਰ ਡਿਊਟੀ ਨਿਭਾਉਂਦੇ ਹੋਏ,ਆਪਣੀਆ ਜਾਨਾ ਦੀ ਪ੍ਰਵਾਹ ਕੀਤੇ ਬਗੈਰ ਸ਼ਹੀਦੀ ਪ੍ਰਾਪਤ ਕੀਤੀ, ਸਾਡੇ ਸ਼ਹੀਦ ਸਾਡਾ ਮਾਨ ਤੇ ਸਾਡਾ ਗੋਰਵ ਹਨ। ਸ਼ਹੀਦ ਪਰਿਵਾਰ ਸਾਡੇ ਪੁਲਿਸ ਪਰਿਵਾਰ ਦਾ ਅਟੁੱਟ ਹਿੱਸਾ ਹਨ, ਕਮਿਸ਼ਨਰੇਟ ਪੁਲਿਸ, ਹਮੇਸ਼ਾ ਆਪਣੇ ਸ਼ਹੀਦ ਪਰਿਵਾਰਾਂ ਦੀ ਸੇਵਾ ਲਈ ਵਚਨਬੰਦ ਹੈ।

ਇਸ ਮੋਕੇ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਪੰਜਾਬ ਪੁਲਸ ਦੀ ਬਦੋਲਤ ਹੀ ਰਾਜ ਵਿਚੋ ਅੱਤਵਾਦ ਖ਼ਤਮ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਬਹਾਦੁਰ ਪੁਲਸ ਹਰ ਵੇਲੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਵੱਚਨਬੱਧ ਹੈ।
ਇਸ ਤੋਂ ਬਾਅਦ ਸ੍ਰੀਮਤੀ ਖੁਸ਼ਬੀਰ ਕੌਰ, ਪੀ.ਪੀ.ਐਸ, ਏ.ਸੀ.ਪੀ. ਸਾਊਥ ਅੰਮ੍ਰਿਤਸਰ, ਪਰੇਡ ਕਮਾਂਡਰ ਦੀ ਕਮਾਂਡ ਹੇਠ ਪੁਲਿਸ ਕਰਮਚਾਰੀਆਂ ਦੀ ਗਾਰਦ ਨੇ ਸ਼ਹੀਦਾ ਨੂੰ ਸ਼ੋਕ ਸਲਾਮੀ ਦਿੱਤੀ। ਇਸ ਮੌਕੇ ਸ: ਪਰਮਿੰਦਰ ਸਿੰਘ ਭੰਡਾਲ ਡਿਪਟੀ ਕਮਿਸ਼ਨਰ ਆਫ ਪੁਲਸ ਲਾਅ ਐਡ ਆਡਰ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਉਨ੍ਹਾਂ ਭਰੋਸਾ ਦਵਾਇਆ ਕਿ ਅਸੀ ਹਰ ਵੇਲੇ ਤੁਹਾਡੇ ਨਾਲ ਹਾਂ ਅਤੇ ਤੁਹਾਨੂੰ ਕੋਈ ਮੁਸ਼ਕਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ।

Leave a Reply

Your email address will not be published. Required fields are marked *