• November 28, 2023

ਪ੍ਰੈਸ ਕਲੱਬ ਆਫ ਅੰਮ੍ਰਿਤਸਰ ਵਿਖੇ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਚ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਦਾ ਅਯੋਜਿਨ ਕੀਤਾ ਗਿਆ

ਪ੍ਰੈਸ ਕਲੱਬ ਆਫ ਅੰਮ੍ਰਿਤਸਰ ਵਿਖੇ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਚ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਦਾ ਅਯੋਜਿਨ ਕੀਤਾ ਗਿਆ

ਅੰਮ੍ਰਿਤਸਰ, (ਰਾਹੁਲ ਸੋਨੀ)

ਪ੍ਰੈਸ ਕਲੱਬ ਆਫ ਅੰਮ੍ਰਿਤਸਰ ਵਿਖੇ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਚ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਦਾ ਅਯੋਜਿਨ ਕੀਤਾ ਗਿਆ।

ਸਮਾਗਮ ਮੌਕੇ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਨੇ ਆਈਆਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ ਕੀਤਾ। ਉਪਰੰਤ ਗੁਰੂ ਚਰਨਾਂ ਚ ਦੀ ਪ੍ਰੈਸ ਕਲੱਬ ਆਫ ਅੰਮ੍ਰਿਤਸਰ ਤੇ ਪੱਤਰਕਾਰ ਭਾਈਚਾਰੇ ਦੀ ਚੜ੍ਹਦੀ ਕਲਾ ਦੀ ਅਰਦਾਸ ਤੋਂ ਬਾਅਦ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਜੀ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਇਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ, ਡੀ ਸੀ ਪੀ ਪਰਮਿੰਦਰ ਸਿੰਘ ਭੰਡਾਲ, ਭਾਜਪਾ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਅਜੇਬੀਰ ਪਾਲ ਸਿੰਘ ਰੰਧਾਵਾ, ਵਿਕਾਸ ਸੋਨੀ, ਹਰਭਜਨ ਸਿੰਘ ਵਕਤਾ, ਰਜਿੰਦਰ ਸਿੰਘ ਰੂਬੀ ਸਮੇਤ ਅਨੇਕਾਂ ਪ੍ਰਮੁੱਖ ਸਖਸ਼ੀਅਤਾਂ ਅਤੇ ਜਿਲੇ ਭਰ ਤੋਂ ਪ੍ਰਿੰਟ ਤੇ ਇਲੈਕਟ੍ਰੋਨਿਕ ਮੀਡੀਆ ਨਾਲ ਜੁੜੇ ਪੱਤਰਕਾਰਾਂ ਨੇ ਵੱਡੀ ਗਿਣਤੀ ਚ ਸ਼ਮੂਲੀਅਤ ਕੀਤੀ।

ਇਸ ਮੌਕੇ ਦ ਪ੍ਰੈਸ ਕਲਬ ਦੇ ਪ੍ਰਧਾਨ ਰਾਜੇਸ਼ ਗਿਲ ਅਤੇ ਜਨਰਲ ਸਕੱਤਰ ਮਨਿੰਦਰ ਸਿੰਘ ਮੋਂਗਾ ਨੇ ਦੱਸਿਆ ਕਿ ਅਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦ ਪ੍ਰੇਸ ਕਲਬ ਆਫ ਅੰਮ੍ਰਿਤਸਰ ਦੀ ਚੜਦੀਕਲਾ ਲਈ ਸੁਖਮਨੀ ਸਾਹਿਬ ਦਾ ਪਾਠ ਵਿਖੇ ਕਰਵਾਇਆ ਗਿਆ ਹੈ ਜਿਸ ਵਿਚ ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਦੇ ਸਮੂਹ ਪੱਤਰਕਾਰ ਭਾਈਚਾਰੇ ਵਲੋ ਸ਼ਮੂਲੀਅਤ ਕੀਤੀ ਗਈ ਇਸ ਮੌਕੇ ਸਮੂਹ ਭਾਈਚਾਰੇ ਦੀ ਚੜਦੀਕਲਾ ਦੀ ਅਰਦਾਸ ਕੀਤੀ ਗਈ ਹੈ।

ਸਮਾਗਮ ਮੌਕੇ ਪਹੁੰਚੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਕਿਹਾ ਕਿ ਪੱਤਰਕਾਰਤਾ ਲੋਕਤੰਤਰ ਦਾ ਚੌਥਾ ਥੱਮ ਹੈ ਅਤੇ ਆਪਣੇ ਜਰੂਰੀ ਰੁਝੇਵਿਆਂ ਦੇ ਨਾਲ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦ ਪ੍ਰੈਸ ਕਲੱਬ ਅੰਮ੍ਰਿਤਸਰ ਵਿਖੇ ਸਮੂਹ ਪੱਤਰਕਾਰ ਭਾਈਚਾਰੇ ਵਲੋ ਇਕਠੇ ਹੋ ਪ੍ਰਕਾਸ਼ ਪੁਰਬ ਮੌਕੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਹਨ ਅਤੇ ਸਰਧਾ ਅਤੇ ਪਿਆਰ ਨਾਲ ਇਸ ਦਿਨ ਨੂੰ ਮਨਾਇਆ ਗਿਆ ਹੈ ਜੋ ਕਿ ਇਕ ਸਲਾਘਾਯੋਗ ਉਪਰਾਲਾ ਹੈ।

Leave a Reply

Your email address will not be published. Required fields are marked *