- August 30, 2024
ਬਿਜਲੀ ਮੰਤਰੀ ਵੱਲੋਂ ਚੀਫ ਇੰਜੀਨੀਅਰ ਬਾਰਡਰ ਜੋਨ ਦੇ ਦਫਤਰ ਦੀ ਅਚਨਚੇਤ ਚੈਕਿੰਗ
ਬਿਜਲੀ ਮੰਤਰੀ ਵੱਲੋਂ ਚੀਫ ਇੰਜੀਨੀਅਰ ਬਾਰਡਰ ਜੋਨ ਦੇ ਦਫਤਰ ਦੀ ਅਚਨਚੇਤ ਚੈਕਿੰਗ
– ਗਰਮੀ ਵਿੱਚ ਬਿਜਲੀ ਵਿਭਾਗ ਵੱਲੋਂ ਵਿਖਾਈ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ
ਅੰਮ੍ਰਿਤਸਰ, 30 ਅਗਸਤ
ਬਿਜਲੀ ਮੰਤਰੀ ਸ: ਹਰਭਜਨ ਸਿੰਘ ਈਟੀਓ ਨੇ ਅੱਜ ਸਥਾਨਕ ਪੀਐਸਪੀਸੀਐਲ ਦੇ ਚੀਫ ਇੰਜੀਨੀਅਰ ਬਾਰਡਰ ਜੋਨ ਦਫਤਰ ਦੀ ਚੈਕਿੰਗ ਕੀਤੀ ਅਤੇ ਉੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕਰਦੇ ਹੋਏ ਕੰਮ ਕਰਵਾਉਣ ਆਏ ਖਪਤਕਾਰਾਂ ਨਾਲ ਵੀ ਗੱਲਬਾਤ ਕੀਤੀ। ਉਹਨਾਂ ਲੋਕਾਂ ਦੇ ਕੋਲੋਂ ਵਿਭਾਗ ਦੇ ਕੰਮ ਕਾਜ ਬਾਰੇ ਵੀ ਵਿਚਾਰਾਂ ਲਈਆਂ ਅਤੇ ਉਨਾਂ ਦੀ ਗੱਲਬਾਤ ਨੂੰ ਸੁਣਿਆ। ਇਸ ਮੌਕੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਨੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਵੀ ਗਊ ਨਾਲ ਸੁਣਿਆ ਅਤੇ ਗਰਮੀ ਦੇ ਸੀਜਨ ਵਿੱਚ ਬਿਜਲੀ ਵਿਭਾਗ ਵੱਲੋਂ ਵਿਖਾਈ ਗਈ ਬੇਹਤਰ ਕਾਰਗੁਜ਼ਾਰੀ ਲਈ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਵਾਰ ਰਿਕਾਰਡ ਸਪਲਾਈ ਵਿਭਾਗ ਨੇ ਨਿਰਵਿਘਨ ਦਿੱਤੀ ਹੈ।
ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਸਾਲ ਪੀਐਸਪੀਸੀਐਲ ਨੇ 16 ਜੁਲਾਈ ਨੂੰ ਇਕ ਦਿਨ ਵਿੱਚ 3626 ਲੱਖ ਯੂਨਿਟ ਦੀ ਰਿਕਾਰਡ ਉੱਚ ਬਿਜਲੀ ਮੰਗ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ ਹੈ। ਉਨਾਂ ਦੱਸਿਆ ਕਿ ਮਾਨਸੂਨ ਦੇ ਬਾਵਜੂਦ ਨਮੀ ਵਾਲੀਆਂ ਸਥਿਤੀਆਂ ਅਤੇ ਘਰ ਮੀਂਹ ਕਾਰਨ ਰਾਜ ਵਿੱਚ ਬਿਜਲੀ ਦੇ ਮੰਗ ਵਿੱਚ ਭਾਰੀ ਵਾਧਾ ਹੋਇਆ ਸੀ ਪਰ ਬਿਜਲੀ ਵਿਭਾਗ ਦੀ ਯੋਜਨਾਬੰਦੀ ਅਤੇ ਕੁਸ਼ਲ ਸਰੋਤ ਪ੍ਰੰਬਧਨ ਦਾ ਨਤੀਜਾ ਹੈ ਕਿ ਬਿਜਲੀ ਦੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਸ: ਈ ਟੀ ਓ ਨੇ ਦੱਸਿਆ ਕਿ ਪਿਛਲੇ ਦਿਨੀ ਬਿਜਲੀ ਦੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੇ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਰਾਜ ਵਿਆਪੀ ਚੈਕਿੰਗ ਮੁਹਿੰਮ ਦੌਰਾਨ ਚੰਗੇ ਨਤੀਜੇ ਪ੍ਰਾਪਤ ਹੋਏ ਹਨ। ਉਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 50781 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ, 3349 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਗਿਆ ਅਤੇ 7.66 ਕਰੋੜ ਰੁਪਏ ਦੇ ਜ਼ੁਰਮਾਨੇ ਕੀਤੇ ਗਏ। ਉਨਾਂ ਸਾਰੇ ਬਿਜਲੀ ਖਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਬਿਜਲੀ ਚੋਰੀ ਦੇ ਕਿਸੇ ਵੀ ਮਾਮਲੇ ਦੀ ਤੁੰਰਤ ਰਿਪੋਰਟ ਕਰਨ ਤਾਂ ਜੋ ਬਿਜਲੀ ਚੋਰੀ ਨੂੰ ਰੋਕਿਆ ਜਾ ਸਕੇ।
ਕੈਪਸ਼ਨ : ਬਿਜਲੀ ਮੰਤਰੀ ਸ: ਹਰਭਜਨ ਸਿੰਘ ਈਟੀਓ ਸਥਾਨਕ ਪੀਐਸਪੀਸੀਐਲ ਦੇ ਚੀਫ ਇੰਜੀਨੀਅਰ ਬਾਰਡਰ ਜੋਨ ਦਫਤਰ ਦੀ ਚੈਕਿੰਗ ਕਰਦੇ ਹੋਏ।