ਅੱਜ ਚੰਡੀਗੜ੍ਹ ਵਿਖੇ ਮਹਾਰਾਜਾ ਰਣਜੀਤ ਸਿੰਘ ਐਵਾਰਡ, ਡੀ.ਬੀ.ਟੀ ਅਤੇ ਕੈਸ਼ ਐਵਾਰਡ ਵੰਡ ਸਮਾਰੋਹ ਦੌਰਾਨ ਦੇਸ਼ ਤੇ ਦੁਨੀਆ ਭਰ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਸਾਡੇ 1,070 ਖਿਡਾਰੀਆਂ ਨੂੰ ₹32 ਕਰੋੜ 5 ਲੱਖ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਮਾਣ ਹਾਸਲ ਹੋਇਆ। ਸਾਰੇ ਖਿਡਾਰੀਆਂ, ਕੋਚ ਸਾਹਿਬਾਨਾਂ ਤੇ ਮਾਪਿਆਂ ਨੂੰ ਬਹੁਤ-ਬਹੁਤ ਮੁਬਾਰਕਾਂ ਤੇ ਭਵਿੱਖ ਲਈ ਸ਼ੁਭਕਾਮਨਾਵਾਂ।

ਸਾਲ 2019 ਤੋਂ 2023 ਤੱਕ ਦੇ 87 ਨਾਮਵਰ ਖਿਡਾਰੀਆਂ ਨੂੰ ‘ਮਹਾਰਾਜਾ ਰਣਜੀਤ ਸਿੰਘ ਐਵਾਰਡ’ ਨਾਲ ਸਨਮਾਨਤ ਕੀਤਾ। ਨਾਲ ਹੀ ਮਹਿਲਾ ਕ੍ਰਿਕਟ ਵਰਲਡ ਕੱਪ ਜੇਤੂ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਅਮਨਜੋਤ ਕੌਰ ਨੂੰ ₹1.5-1.5 ਕਰੋੜ ਅਤੇ ਪੈਰਾ ਪਾਵਰਲਿਫਟਰ ਪਰਮਜੀਤ ਸਿੰਘ ਨੂੰ ₹55 ਲੱਖ ਦੀ ਰਾਸ਼ੀ ਨਾਲ ਨਿਵਾਜਿਆ ਗਿਆ। ਸਾਡੀ ਸਰਕਾਰ ₹1,790 ਕਰੋੜ ਦਾ ਇਤਿਹਾਸਕ ਖੇਡ ਬਜਟ ਰੱਖਕੇ, ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਕਰਕੇ ਅਤੇ ਪਿੰਡ-ਪਿੰਡ ਖੇਡ ਮੈਦਾਨ ਬਣਾ ਕੇ ਨਸ਼ਿਆਂ ਵਿਰੁੱਧ ਕ੍ਰਾਂਤੀ ਲਿਆ ਰਹੀ ਹੈ। ਸੂਬੇ ਦੇ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਅਤੇ ਖਿਡਾਰੀਆਂ ਨੂੰ ਉਨ੍ਹਾਂ ਦਾ ਬਣਦਾ ਮਾਣ-ਸਨਮਾਨ ਦੇਣ ਲਈ ਤੁਹਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।