ਅੱਜ ਭਾਰਤ ਦੇ 80ਵੇਂ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕ ਵਿਖੇ ਪਹੁੰਚੇ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਨੂੰ ਨਮਨ ਕਰਦਿਆਂ ਦੇਸ਼ ਅਤੇ ਪੰਜਾਬ ਦੀ ਸੇਵਾ ਲਈ ਹਮੇਸ਼ਾ ਸਮਰਪਿਤ ਰਹਿਣ ਦਾ ਸੰਕਲਪ ਦੁਹਰਾਇਆ।
