jeevaypunjab.com

ਪੰਜਾਬ ਪਹੁੰਚੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਨਿੱਘਾ ਸਵਾਗਤ

ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਦੇ ਪੰਜਾਬ ਪਹੁੰਚਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਏਅਰਪੋਰਟ ਵਿਖੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਨੇ ਪੰਜਾਬ ਦੀ ਰਵਾਇਤੀ ਮਹਿਮਾਨ-ਨਿਵਾਜ਼ੀ ਅਤੇ ਡੂੰਘੇ ਸਤਿਕਾਰ ਦੀ ਪਰੰਪਰਾ ਅਨੁਸਾਰ ਰਾਸ਼ਟਰਪਤੀ ਨੂੰ ਸੂਬੇ ਦੀ ਧਰਤੀ ‘ਤੇ ਜੀ ਆਇਆਂ ਕਿਹਾ।



ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਲਈ ਇਹ ਮਾਣ ਅਤੇ ਖੁਸ਼ੀ ਦਾ ਮੌਕਾ ਹੈ ਕਿ ਦੇਸ਼ ਦੀ ਰਾਸ਼ਟਰਪਤੀ ਗੁਰੂਆਂ, ਪੀਰਾਂ ਅਤੇ ਮਹਾਨ ਸੰਤਾਂ ਦੀ ਪਵਿੱਤਰ ਧਰਤੀ ‘ਤੇ ਪਹੁੰਚੇ ਹਨ। ਉਨ੍ਹਾਂ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਪੰਜਾਬ ਦੌਰੇ ਨੂੰ ਸੂਬੇ ਲਈ ਸਨਮਾਨ ਦਾ ਮੌਕਾ ਦੱਸਦਿਆਂ ਉਨ੍ਹਾਂ ਦਾ ਦਿਲੋਂ ਸਵਾਗਤ ਕੀਤਾ।

Exit mobile version