jeevaypunjab.com

ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਵੱਲੋਂ “ਵੀਜ਼ਾ ਫਰਾਡ ਤੋਂ ਬਚੋ” ਮੁਹਿੰਮ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ

ਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਡੈਨੀਅਲ ਸ਼ੈਰੀ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨਾਲ “ਵੀਜ਼ਾ ਫਰਾਡ ਤੋਂ ਬਚੋ” ਮੁਹਿੰਮ ਸਬੰਧੀ ਵਿਸ਼ੇਸ਼ ਮੁਲਾਕਾਤ ਕੀਤੀ।

ਇਹ ਮੀਟਿੰਗ ਪੰਜਾਬ ਦੇ ਨੌਜਵਾਨਾਂ ਦੇ ਹਿੱਤਾਂ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ, ਜਿਸ ਵਿੱਚ ਵਿਦੇਸ਼ ਯਾਤਰਾ ਦੇ ਨਾਮ ‘ਤੇ ਧੋਖਾਧੜੀ, ਗੈਰ-ਕਾਨੂੰਨੀ ਏਜੰਟਾਂ ਅਤੇ ਜਾਅਲੀ ਦਸਤਾਵੇਜ਼ਾਂ ਦੇ ਰੂਪ ਵਿੱਚ ਉੱਭਰ ਰਹੀਆਂ ਚੁਣੌਤੀਆਂ ‘ਤੇ ਚਰਚਾ ਕੀਤੀ ਗਈ।

ਇਸ ਚਰਚਾ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਸਹੀ ਜਾਣਕਾਰੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਅਜਿਹੀਆਂ ਧੋਖਾਧੜੀਆਂ ਨੂੰ ਰੋਕਣ ਲਈ ਸਾਂਝੇ ਤੌਰ ‘ਤੇ ਕੰਮ ਕਰਨ ਦੀ ਇੱਛਾ ਪ੍ਰਗਟਾਈ।

Exit mobile version