jeevaypunjab.com

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਟਰਾਂਸਪੋਰਟ ਵਿਭਾਗ ਨੇ ਕੁੱਲ 29,23,390 ਅਰਜ਼ੀਆਂ `ਤੇ ਕਾਰਵਾਈ ਕੀਤੀ, ਜਿਨ੍ਹਾਂ ਵਿੱਚੋਂ 19,63,209 ਵਾਹਨ ਰਜਿਸਟਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਸਨ ਅਤੇ 9,60,181 ਡਰਾਈਵਿੰਗ ਲਾਇਸੈਂਸ ਸੇਵਾਵਾਂ ਨਾਲ ਸਬੰਧਤ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਅਰਜ਼ੀਆਂ ਨੂੰ ਕੁਸ਼ਲਤਾ ਨਾਲ ਕਾਰਵਾਈ ਲਈ ਨਵਾਂ ਨਾਗਰਿਕ-ਪੱਖੀ ਮਾਡਲ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਵੀਂ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਆਰ.ਟੀ.ਓ. ਦਫ਼ਤਰਾਂ ਵਿੱਚ ਪਹਿਲੇ 15 ਦਿਨਾਂ ਲਈ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਡੈਸਕ ਨਾਗਰਿਕਾਂ ਨੂੰ ਨਵੇਂ ਮਾਡਲ ਤਹਿਤ ਲੋੜੀਂਦੇ ਦਸਤਾਵੇਜ਼ਾਂ ਅਤੇ ਪ੍ਰਕਿਰਿਆਵਾਂ ਬਾਰੇ ਮਾਰਗ ਦਰਸ਼ਨ ਦੇਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਦੇ ਸ਼ੁਰੂ ਹੋਣ ਨਾਲ ਆਰ.ਟੀ.ਓ. ਦਫ਼ਤਰ ਹੁਣ ਆਪਣੀਆਂ ਮੁੱਖ ਜ਼ਿੰਮੇਵਾਰੀਆਂ ਅਤੇ ਵਿਭਾਗੀ ਕਾਰਜਾਂ ਦੇ ਸਮੁੱਚੇ ਸੁਧਾਰ `ਤੇ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਧਿਆਨ ਕੇਂਦਰਿਤ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੁਚਾਰੂ ਅਤੇ ਪਾਰਦਰਸ਼ੀ ਸ਼ਾਸਨ ਪ੍ਰਦਾਨ ਕਰ ਕੇ ਲੋਕਾਂ ਦੀ ਸਹੂਲਤ ਲਈ ਹਰ ਕਦਮ ਚੁੱਕਣ ਲਈ ਵਚਨਬੱਧ ਹੈ।

ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਹੋਰ ਹਾਜ਼ਰ ਸਨ।

Exit mobile version