ਵਿਸ਼ਵ ਅਧਿਆਪਕ ਦਿਵਸ ’ਤੇ CM ਭਗਵੰਤ ਮਾਨ ਨੇ ਅਧਿਆਪਕਾਂ ਨੂੰ ਦਿੱਤੀਆਂ ਲੱਖ-ਲੱਖ ਮੁਬਾਰਕਾਂ

ਵਿਸ਼ਵ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਮੂਹ ਅਧਿਆਪਕਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਬੱਚਿਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਦੇ ਨਾਲ-ਨਾਲ ਇੱਕ ਬਿਹਤਰ ਸਮਾਜ ਦੀ ਨੀਂਹ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਸਿਰਫ਼ ਵਿਦਿਆਰਥੀਆਂ ਦੀ ਸਿੱਖਿਆ ਤੱਕ ਹੀ ਸੀਮਤ ਨਹੀਂ, ਸਗੋਂ ਇਹ ਉਨ੍ਹਾਂ ਦੀ ਸ਼ਖ਼ਸੀਅਤ ਨਿਰਮਾਣ ਅਤੇ ਭਵਿੱਖ ਨੂੰ ਦਿਸ਼ਾ ਦੇਣ ਵਿੱਚ ਵੀ ਅਹਿਮ ਯੋਗਦਾਨ ਪਾਉਂਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਅਧਿਆਪਕਾਂ ਵੱਲੋਂ ਨਿਭਾਈ ਜਾ ਰਹੀ ਜ਼ਿੰਮੇਵਾਰੀ ਅਤੇ ਦਿੱਤਾ ਜਾ ਰਿਹਾ ਯੋਗਦਾਨ ਹਮੇਸ਼ਾ ਸ਼ਲਾਘਾਯੋਗ ਰਹੇਗਾ। ਉਨ੍ਹਾਂ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਦੇ ਉੱਜਵਲ ਭਵਿੱਖ ਦੀ ਉਸਾਰੀ ਵਿੱਚ ਅਧਿਆਪਕਾਂ ਦੀ ਭੂਮਿਕਾ ਬੇਹੱਦ ਅਹਿਮ ਹੈ।

ਮੁੱਖ ਮੰਤਰੀ ਨੇ ਵਿਸ਼ਵ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਪ੍ਰਗਟ ਕੀਤਾ।