ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਡਾਕਟਰ ਹਰਬੰਸ ਲਾਲ ਸਾਬਕਾ ਮੰਤਰੀ ਪੰਜਾਬ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ ਦੇਸ਼ ਨੂੰ ਅੰਗਰੇਜ਼ ਹਕੂਮਤ ਤੋਂ ਆਜ਼ਾਦ ਕਰਾਉਣ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਹੱਸ ਹੱਸ ਕੇ ਦੇਸ਼ ਲਈ ਫਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਅਸਥਾਨ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) ਅਤੇ ਹੁਸੈਨੀ ਵਾਲਾ ਬਾਰਡਰ ਵਿਖੇ ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ ਅਤੇ ਹੇਰੀਟੇਜ ਸਟਰੀਟ ਐਜ ਏ ਟਰੀਬਿਊਟ ਟੂ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ, ਖੜਕਲ ਕਲਾਂ ਸ਼ਹੀਦ ਭਗਤ ਸਿੰਘ ਨਗਰ ਸਿਰਲੇਖ ਵਾਲੇ ਦੋ ਪ੍ਰੋਜੈਕਟਾਂ ਨੂੰ ਡਿਜ਼ਾਇਨ ਕੀਤਾ ਹੈ। ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਰਹਿਨੁਮਾਈ ਵਿੱਚ ਭਾਰਤ ਸਰਕਾਰ ਦੇ ਸੱਭਿਆਚਾਰ ਅਤੇ ਸੈਰ ਸਪਾਟਾ ਮੰਤਰਾਲੇ ਨੇ ਫਿਰੋਜ਼ਪੁਰ (ਹੁਸੈਨੀਵਾਲਾ ਬਾਰਡਰ) ਨੂੰ ਸੱਭਿਆਚਾਰ ਅਤੇ ਵਿਰਾਸਤੀ ਸ੍ਰੇਣੀ ਅਧੀਨ ਵਿਕਾਸ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਮਾਨਤਾ ਦੇ ਕੇ ਕੇਂਦਰੀ ਮਨਜ਼ੂਰੀ ਅਤੇ ਨਿਗਰਾਨੀ ਕਮੇਟੀ ਨੇ 24 ਕਰੋੜ 99 ਲੱਖ ਰੁਪਏ ਨਾਲ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਤੇ ਦੂਸਰਾ ਪ੍ਰੋਜੈਕਟ ਖੜਕਲ ਕਲਾਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਸ਼ਹੀਦ ਭਗਤ ਸਿੰਘ ਰਾਜ ਗੁਰੂ ਸੁਖਦੇਵ ਨੂੰ ਸ਼ਰਧਾਂਜਲੀ ਵਜੋਂ ਖੜਕਲ ਕਲਾਂ ਵਿਖੇ ਹੈਰੀਟੇਜ ਸਟਰੀਟ ਵਿਕਸਿਤ ਹੋਵੇਗੀ । ਭਾਰਤ ਸਰਕਾਰ ਦੀ ਪਹਿਲ ਕਦਮੀ ਦੇ ਹਿੱਸੇ ਵਜੋਂ ਸੱਭਿਆਚਾਰ ਅਤੇ ਸੈਰ ਸਪਾਟਾ ਮੰਤਰਾਲੇ ਦੇ ਕੇਂਦਰੀ ਮੰਤਰੀ ਸ਼੍ਰੀ ਗਜਿੰਦਰ ਸ਼ੇਖਾਵਤ ਜੀ ਨੇ ਇਸ ਪ੍ਰੋਜੈਕਟ ਲਈ 53 ਕਰੋੜ 45 ਲੱਖ ਰੁਪਏ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਹੈ। ਭਾਰਤ ਸਰਕਾਰ ਦੇ ਕੇਂਦਰੀ ਮੰਤਰੀ ਸ਼੍ਰੀ ਰਵਨੀਤ ਬਿੱਟੂ ਜੀ ਨੇ ਇਹਨਾਂ ਦੋਵੇਂ ਪ੍ਰੋਜੈਕਟਾਂ ਲਈ ਜੋ ਪੰਜਾਬ ਅੰਦਰ ਦੇਸ਼ ਦੀ ਆਜ਼ਾਦੀ ਦੇ ਪਰਵਾਨਿਆਂ ਦੀਆਂ ਦੋ ਸ਼ਹਿਰਾਂ ਖੜਕਲ ਕਲਾ (ਸ਼ਹੀਦ ਭਗਤ ਸਿੰਘ ਨਗਰ) ਫਿਰੋਜਪੁਰ ਹੁਸੈਨੀ ਵਾਲਾ ਬਾਰਡਰ ਵੱਡੀਆਂ ਯਾਦਗਾਰਾਂ ਸਥਾਪਿਤ ਹੋਣ ਜਾ ਰਹੀਆਂ ਹਨ ਇਹਨਾਂ ਯਾਦਗਾਰਾਂ ਲਈ ਕੇਂਦਰੀ ਮੰਤਰੀ ਰਵਨੀਤ ਬਿੱਟੂ ਜੀ ਦੇ ਅਸੀਂ ਹਮੇਸ਼ਾ ਰਿਣੀ ਰਹਾਂਗੇ। ਜਿਨ੍ਹਾਂ ਦੇ ਉਪਰਾਲੇ ਕਰਕੇ ਆਜ਼ਾਦੀ ਦੇ ਪਰਵਾਨਿਆਂ ਨੂੰ ਯਾਦ ਕੀਤਾ ਹੈ। ਡਾਕਟਰ ਹਰਬੰਸ ਲਾਲ ਨੇ ਕਿਹਾ ਕਿ ਅਸੀਂ ਇਸ ਉਪਰਾਲੇ ਲਈ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਜੀ ਦਾ ਅਤੇ ਕੇਂਦਰ ਦੇ ਸੱਭਿਆਚਾਰ ਸੈਰ ਸਪਾਟਾ ਮੰਤਰੀ ਗਜਿੰਦਰ ਸ਼ੇਖਾਵਤ ਜੀ ਦਾ ਪੰਜਾਬ ਦੇ ਲੋਕਾਂ ਵੱਲੋਂ ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਅਤੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਕਰਨ ਵਾਲੀ ਸਮਾਜ ਸੇਵੀ ਸੰਸਥਾਂ ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਵੱਲੋਂ ਕੋਟਨ ਕੋਟਿ ਧੰਨਵਾਦ ਕਰਦੇ ਹਾਂ। ਡਾਕਟਰ ਹਰਬੰਸ ਲਾਲ ਸਾਬਕਾ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਬਿੱਟੂ ਜੀ ਅਤੇ ਕੇਂਦਰ ਦੇ ਸੱਭਿਆਚਾਰ ਸੈਰ ਸਪਾਟਾ ਮੰਤਰੀ ਗਜਿੰਦਰ ਸ਼ੇਖਾਵਤ ਨੂੰ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦਾਂ ਦੀ ਧਰਤੀ ਤੇ ਸੱਦ ਕੇ ਇਸ ਉਪਰਾਲੇ ਲਈ ਉਹਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋ ਇਲਾਵਾ ਜ਼ਿਲ੍ਹਾ ਪ੍ਰਧਾਨ ਗੁਰਕੀਰਤ ਸਿੰਘ ਬੇਦੀ, ਮਨਿਓਰਟੀ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਸੁੱਚਾ ਖਾਨ ਅਤੇ ਹਨੀਫ ਖਾਨ ਮਹਾਦੀਆਂ, ਯੂਥ ਪੰਜਾਬ ਦੇ ਪ੍ਰਧਾਨ ਗੁਰਤੇਜ ਸਿੰਘ ਭਾਗਨਪੁਰ,ਤਰੁਣ ਸ਼ਰਮਾ , ਨੰਬਰਦਾਰ ਮੋਹਨ ਸਿੰਘ ਚੁੰਨੀ ਖੁਰਦ, ਗਗਨ ਗੱਗੀ ਸਰਹਿੰਦ, ਲਖਵਿੰਦਰ ਸਿੰਘ ਸਰਹੰਦ ਸ਼ਹਿਰ, ਗੁਰਦੀਪ ਸਿੰਘ ਭਾਗਨਪੁਰ ਪ੍ਰੈਸ ਸਕੱਤਰ ਪੰਜਾਬ ਆਦਿ ਹਾਜ਼ਰ ਸਨ।
