
ਭਾਜਪਾ ਦੀ ਧੱਕੇਸ਼ਾਹੀ ਵਿਰੁੱਧ ਡਟ ਕੇ ਖੜ੍ਹੇ ਰਹਿਣ ਲਈ ਪਰਿਵਾਰ ਦੀ ਹੌਸਲਾ ਅਫ਼ਜ਼ਾਈ; ਆਮ ਆਦਮੀ ਪਾਰਟੀ ਨੇ ਚੱਟਾਨ ਵਾਂਗ ਨਾਲ ਖੜ੍ਹੇ ਰਹਿਣ ਦਾ ਦਿੱਤਾ ਭਰੋਸਾ
ਲੁਧਿਆਣਾ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿਖੇ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨਾਲ ਗੱਲਬਾਤ ਕਰਦਿਆਂ ਮੌਜੂਦਾ ਹਾਲਾਤ ਵਿੱਚ ਹੌਸਲਾ ਬਣਾਈ ਰੱਖਣ ਅਤੇ ਦ੍ਰਿੜਤਾ ਨਾਲ ਖੜ੍ਹੇ ਰਹਿਣ ਦਾ ਸੰਦੇਸ਼ ਦਿੱਤਾ।
ਮੁਲਾਕਾਤ ਦੌਰਾਨ ਕੇਜਰੀਵਾਲ ਨੇ ਭਾਜਪਾ ਦੀ ਕਥਿਤ ਧੱਕੇਸ਼ਾਹੀ ਵਿਰੁੱਧ ਡਟ ਕੇ ਮੁਕਾਬਲਾ ਕਰਨ ਲਈ ਪਰਿਵਾਰ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਇਸ ਔਖੇ ਸਮੇਂ ਵਿੱਚ ਆਮ ਆਦਮੀ ਪਾਰਟੀ ਇਕੱਲੇ ਪਰਿਵਾਰ ਨੂੰ ਨਹੀਂ ਛੱਡੇਗੀ, ਸਗੋਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਹਰ ਪੜਾਅ ‘ਤੇ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।
ਪਾਰਟੀ ਵੱਲੋਂ ਇਹ ਵੀ ਸੰਦੇਸ਼ ਦਿੱਤਾ ਗਿਆ ਕਿ ਸੰਜੀਵ ਅਰੋੜਾ ਦੇ ਪਰਿਵਾਰ ਨੂੰ ਇਸ ਮੁਸ਼ਕਲ ਦੌਰ ਵਿੱਚ ਹੌਸਲਾ ਅਤੇ ਸਹਿਯੋਗ ਦੇਣ ਲਈ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਵਚਨਬੱਧ ਹੈ।






