ਅੱਜ ਪੰਜਾਬ ਦੇ ਭਾਰਤੀ ਜਨਤਾ ਪਾਰਟੀ ਸਟੇਟ ਦੇ ਇੰਟਲੈਕਚੁਅਲ ਸੈਲ ਪੰਜਾਬ ਦੇ ਕਨਵੀਨਰ ਪੀ ਕੇ ਐਸ ਭਾਰਤਵਾਜ ਨੇ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਜੀ ਅਤੇ ਪੰਜਾਬ ਸਟੇਟ ਔਰਗਨਾਈਜੇਸ਼ਨ ਜਨਰਲ ਸਕੱਤਰ ਇੰਚਾਰਜ ਪੰਜਾਬ ਅਤੇ ਚੰਡੀਗੜ੍ਹ ਸ੍ਰੀ ਮੰਥਰੀ ਸ੍ਰੀ ਨਿਵਾਸ਼ਲੂ ਜੀ ਅਤੇ ਸ੍ਰੀ ਰੰਜਮ ਕਾਮਰਾ ਜੀ ਨਾਲ ਸਲਾਹ ਮਸ਼ਵਰਾ ਕਰਕੇ ਸ੍ਰੀ ਮਨੀਸ਼ ਵਰਮਾ ਸਪੁੱਤਰ ਸਾਬਕਾ ਮੰਤਰੀ ਡਾਕਟਰ ਹਰਬੰਸ ਲਾਲ ਸਰਹੰਦ ਫਤਿਹਗੜ੍ਹ ਸਾਹਿਬ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਭਾਰਤੀ ਜਨਤਾ ਪਾਰਟੀ ਵੱਲੋਂ ਇੰਟਲੈਕਚੁਅਲ ਸੈਲ ਦਾ ਜ਼ਿਲ੍ਹਾ ਕਨਵੀਨਰ ਨਿਯੁਕਤ ਕੀਤਾ ਅਤੇ ਕਿਹਾ ਕਿ ਤੁਸੀਂ ਇਸ ਸੰਗਠਨ ਨੂੰ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਵਿਧਾਨ ਸਭਾ ਹਲਕਾ ਅਮਲੋਹ ਅਤੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਵਿੱਚ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਨਾਲ ਜੋੜਨਾ ਅਤੇ ਇਸ ਇੰਟਲੈਕਚੁਅਲ ਸੈਲ ਵਿੱਚ ਜਿੰਮੇਵਾਰੀਆਂ ਦੇ ਕੇ ਪਾਰਟੀ ਨੂੰ ਜੋੜਨ ਵਾਸਤੇ ਸੋਚ ਵਿਚਾਰ ਕਰਨ ਤੋਂ ਬਾਅਦ ਪਾਰਟੀ ਦੇ ਪੰਜਾਬ ਦੇ ਆਗੂਆਂ ਨੇ ਮਨੀਸ਼ ਵਰਮਾ ਫਤਿਹਗੜ੍ਹ ਸਾਹਿਬ ਨੂੰ ਇਹ ਜਿੰਮੇਵਾਰੀ ਦਾ ਨਿਯੁਕਤੀ ਪੱਤਰ ਸੌਂਪਿਆ ।ਸਾਬਕਾ ਮੰਤਰੀ ਡਾਕਟਰ ਹਰਬੰਸ ਲਾਲ ਨੇ ਮਨੀਸ਼ ਵਰਮਾ ਨੂੰ ਨਿਯੁਕਤੀ ਪੱਤਰ ਸੌਂਪਿਆ ਅਤੇ ਡਾਕਟਰ ਹਰਬੰਸ ਲਾਲ ਸਾਬਕਾ ਮੰਤਰੀ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮਨੀਸ਼ ਵਰਮਾ ਪਹਿਲਾਂ ਤੋਂ ਸਮਾਜ ਸੇਵੀ ਕੰਮਾਂ ਵਿੱਚ ਅਤੇ ਧਾਰਮਿਕ ਕੰਮਾਂ ਵਿੱਚ ਬਹੁਤ ਰੁਚੀ ਰੱਖਦਾ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਰਹਿਨੁਮਾਈ ਵਿੱਚ ਕੇਂਦਰ ਸਰਕਾਰ ਦੇ ਗਰੀਬ ਪੱਖੀ ਸਕੀਮਾਂ ਗਰੀਬਾਂ ਤੱਕ ਪਹੁੰਚਾਉਣ ਵਿੱਚ ਪੂਰੀ ਕੋਸ਼ਿਸ਼ ਕਰਦੇ ਰਹੇਗਾ ਅਤੇ ਭਾਰਤੀ ਜਨਤਾ ਪਾਰਟੀ ਨੂੰ ਗਰਾਸ ਰੂਟ ਪੱਧਰ ਤੇ ਮਜਬੂਤ ਕਰੇਗਾ ।ਇਸ ਦੇ ਨਾਲ ਹੀ ਮਨੁੱਖਤਾ ਦੇ ਅਧਿਕਾਰਾਂ ਦੀ ਰਾਖੀ ਕਰਨ ਵਾਲੀ ਵਾਤਾਵਰਨ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਵਾਲੀ ਸੰਸਥਾ ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਪ੍ਰਧਾਨ ਵਜੋਂ ਵੀ ਸੇਵਾ ਨਿਭਾ ਰਿਹਾ ਹੈ। ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪਰੀਸ਼ਦ ਵਿੱਚ ਵੀ ਵਾਈਸ ਪ੍ਰਧਾਨ ਦੇ ਤੌਰ ਤੇ ਸਮਾਜ ਦੀ ਵੱਧ ਤੋਂ ਵੱਧ ਸੇਵਾ ਕਰ ਰਿਹਾ ਹੈ ਇਸ ਦੇ ਨਾਲ ਹੀ ਮਨੀਸ਼ ਵਰਮਾ ਨੇ ਬੋਲਦੇ ਹੋਏ ਕਿਹਾ ਕਿ ਮੈਂ ਭਾਰਤੀ ਜਨਤਾ ਪਾਰਟੀ ਇਸ ਇੰਟਲੈਕਚੁਅਲ ਸੈਲ ਦੇ ਜ਼ਿਲ੍ਹਾ ਕਨਵੀਨਰ ਹੋਣ ਦੇ ਨਾਤੇ ਤਿੰਨੇ ਅਸੈਂਬਲੀ ਹਲਕਿਆਂ ਵਿੱਚ ਪਾਰਟੀ ਨਾਲ ਮਿਹਨਤੀ ਵਰਕਰਾਂ ਨੂੰ ਜੋੜ ਕੇ ਉਹਨਾਂ ਨੂੰ ਢੁੱਕਵੀਆਂ ਜਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾ ਕੇ ਪੰਜਾਬ ਸੂਬੇ ਦੇ ਲੋਕਾਂ ਦੇ ਹਰ ਖੇਤਰ ਦੀ ਲੜਾਈ ਲੜ ਕੇ ਪੰਜਾਬ ਨੂੰ ਉੱਨਤੀ ਦੀਆਂ ਸਿਖਰਾਂ ਤੇ ਲੈ ਕੇ ਜਾਵਾਂਗੇ ।ਅੰਤ ਵਿੱਚ ਮਨੀਸ਼ ਵਰਮਾ ਨੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਰੇ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
Home ਜੀਵੇਂ ਪੰਜਾਬ, ਪੰਜਾਬੀਅਤ ਮਨੀਸ਼ ਵਰਮਾ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਭਾਜਪਾ ਬੁੱਧੀਜੀਵੀ ਸੈੱਲ ਦਾ ਕਨਵੀਨਰ ਨਿਯੁਕਤ...




