ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਐਫਆਈਆਰ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ  ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਨਾਲ  ਸਬੰਧਤ ਖੇਤਰਾਂ ਦੀ  ਕੀਤੀ ਤਲਾਸ਼ੀ 

0
1

ਗਿਲਕੋ ਡਿਵੈਲਪਰਾਂ ਅਤੇ ਬਿਕਰਮ ਸਿੰਘ ਮਜੀਠੀਆ ਨਾਲ ਜੁੜੀਆਂ  ਇਕਾਈਆਂ ਵਿਚਕਾਰ ਕਰੋੜਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦਾ ਪਰਦਾਫਾਸ਼;  ਕਈ ਦਸਤਾਵੇਜ਼, ਇਲੈਕਟ੍ਰਾਨਿਕ ਉਪਕਰਣ ਅਤੇ ਹੋਰ ਸਬੂਤ ਕੀਤੇ ਜ਼ਬਤ

ਬਿਕਰਮ ਸਿੰਘ ਮਜੀਠੀਆ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ  ਪੁਲਿਸ ਸਟੇਸ਼ਨ ਫਲਾਇੰਗ ਸਕੁਐਡ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰਬਰ 22 ਮਿਤੀ 25-06-2025 ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ, ਵਿਜੀਲੈਂਸ ਵੱਲੋਂ ਬਿਊਰੋ, ਪੰਜਾਬ ਨੇ ਸ਼ਨੀਵਾਰ,  02-08-2025 ਨੂੰ ਗਿਲਕੋ ਡਿਵੈਲਪਰਾਂ ਨਾਲ ਜੁੜੀਆਂ ਤਿੰਨ ਜਾਇਦਾਦਾਂ ’ਤੇ ਛਾਪੇਮਾਰੀ  ਅਤੇ ਤਲਾਸ਼ੀ ਕੀਤੀ ਗਈ।

ਤਲਾਸ਼ੀ ਦੌਰਾਨ, ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਅਤੇ ਬਿਕਰਮ ਸਿੰਘ ਮਜੀਠੀਆ ਨਾਲ ਜੁੜੀਆਂ ਇਕਾਈਆਂ ਵਿਚਕਾਰ ਕਰੋੜਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦੇ ਵੇਰਵਿਆਂ ਦਾ ਖੁਲਾਸਾ ਕੀਤਾ ਹੈ। ਇਸ ਸਬੰਧ ਵਿੱਚ ਹੋਰ ਜਾਂਚ ਜਾਰੀ ਹੈ।

ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਲਾਸ਼ੀ ਲਈ ਗਈ। ਉਨ੍ਹਾਂ ਅੱਗੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਫਆਈਆਰ ਦਰਜ ਹੋਣ ਤੋਂ ਬਾਅਦ, ਗਿਲਕੋ ਡਿਵੈਲਪਰਾਂ ਅਤੇ ਕੁਝ ਇਕਾਈਆਂ ਵਿਚਕਾਰ ਕੁਝ ਸ਼ੱਕੀ ਵਿੱਤੀ ਸਬੰਧ ਅਤੇ ਲੈਣ-ਦੇਣ ਸਾਹਮਣੇ ਆਏ ਸਨ। ਇਨ੍ਹਾਂ ਦੀ ਬਾਰੀਕਬੀਨੀ ਨਾਲ ਜਾਂਚ ਕੀਤੀ ਗਈ । ਇਨ੍ਹਾਂ ਲੈਣ-ਦੇਣਾਂ ਦੀ ਹੋਰ ਡੂੰਘਾਈ ਨਾਲ ਜਾਂਚ ਕਰਨ ਅਤੇ ਸੰਬੰਧਿਤ ਸਬੂਤ ਇਕੱਠੇ ਕਰਨ ਲਈ, ਵਿਜੀਲੈਂਸ ਬਿਊਰੋ ਨੇ ਕਾਨੂੰਨ ਦੁਆਰਾ ਸਥਾਪਿਤ ਪ੍ਰਕਿਰਿਆ ਅਨੁਸਾਰ ਇਹ ਤਲਾਸ਼ੀਆਂ ਲਈਆਂ ਹਨ।

ਚੱਲ ਰਹੀਆਂ ਤਲਾਸ਼ੀਆਂ ਵਿੱਚ ਕਈ ਦੋਸ਼ਪੂਰਨ ਦਸਤਾਵੇਜ਼, ਇਲੈਕਟ੍ਰਾਨਿਕ ਉਪਕਰਣ ਅਤੇ ਹੋਰ ਸਬੂਤ ਜ਼ਬਤ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਤਲਾਸ਼ੀ ਕਾਰਵਾਈਆਂ ਕਾਨੂੰਨੀ ਪ੍ਰਕਿਰਿਆਵਾਂ ਦੇ ਅਨੁਸਾਰ ਸਖ਼ਤੀ ਨਾਲ ਕੀਤੀਆਂ ਗਈਆਂ ਸਨ ਅਤੇ ਤਲਾਸ਼ੀ ਅਜੇ ਵੀ ਜਾਰੀ ਹੈ।  ਬੁਲਾਰੇ ਨੇ ਕਿਹਾ  ਕਿ ਉਪਰੋਕਤ ਤਲਾਸ਼ੀ ਦੌਰਾਨ ਇਲੈਕਟ੍ਰਾਨਿਕ ਯੰਤਰ ਅਤੇ ਸੰਬੰਧਿਤ ਦਸਤਾਵੇਜ਼ ਵੀ ਜ਼ਬਤ ਕੀਤੇ ਗਏ ਹਨ।

LEAVE A REPLY

Please enter your comment!
Please enter your name here