ਪੰਜਾਬ ਸਰਕਾਰ ਦੀ ਸਿੱਖਿਆ ਕਰਾਂਤੀ ਨੇ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਬਦਲਿਆ-ਵਿਧਾਇਕ ਬੁੱਧ ਰਾਮ

0
5



ਸਰਕਾਰੀ ਹਾਈ ਸਕੂਲ ਅਹਿਮਦਪੁਰ ਵਿਖੇ 9.41 ਲੱਖ ਦੀ ਲਾਗਤ ਨਾਲ ਤਿਆਰ ਬਹੁਮੰਤਵੀ ਸ਼ੈੱਡ ਦਾ ਉਦਘਾਟਨ

ਬੁਢਲਾਡਾ/ਮਾਨਸਾ :
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਬਦਲਿਆ ਗਿਆ ਹੈ ਅਤੇ ਸਕੂਲਾਂ ਨੂੰ ਵੱਡੇ ਪੱਧਰ ‘ਤੇ ਗਰਾਂਟਾਂ ਜਾਰੀ ਕਰਕੇ ਹਰ ਤਰ੍ਹਾਂ ਦੀ ਸਹੂਲਤ ਨਾਲ ਲੈਸ ਕੀਤਾ ਗਿਆ ਹੈ ਤਾਂ ਜੋ ਮਾਪਿਆਂ ਦਾ ਸਰਕਾਰੀ ਸਕੂਲਾਂ ਵਿਚ ਵਿਸ਼ਵਾਸ ਪੈਦਾ ਹੋ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ ਬੁੱਧ ਰਾਮ ਨੇ ਹਲਕੇ ਦੇ ਪਿੰਡ ਅਹਿਮਦਪੁਰ ਦੇ ਸਰਕਾਰੀ ਹਾਈ ਸਕੂਲ ਵਿਚ ਬਹੁਮੰਤਵੀ ਸ਼ੈੱਡ ਦਾ ਉਦਘਾਟਨ ਕਰਦਿਆਂ ਕੀਤਾ।
ਵਿਧਾਇਕ ਨੇ ਦੱਸਿਆ ਕਿ 9.41 ਲੱਖ ਰੁਪਏ ਨਾਲ ਤਿਆਰ ਇਸ ਸ਼ੈੱਡ ਨਾਲ ਜਿੱਥੇ ਵਿਦਿਆਰਥੀਆਂ ਨੂੰ ਲਾਭ ਹੋਵੇਗਾ ਉੱਥੇ ਹੀ ਸਕੂਲ ਵਿਚ ਕਰਵਾਏ ਜਾਂਣ ਵਾਲੇ ਵੱਖ ਵੱਖ ਸਮਾਗਮਾਂ, ਮੀਟਿੰਗਾਂ, ਅਧਿਆਪਕ ਮਾਪੇ ਮਿਲਣੀ ਆਦਿ ਦੌਰਾਨ ਇਸ ਸ਼ੈੱਡ ਵਾਲੀ ਜਗ੍ਹਾ ਨੂੰ ਵਰਤਿਆ ਜਾ ਸਕਦਾ ਹੈ।
ਵਿਧਾਇਕ ਨੇ ਕਿਹਾ ਕਿ ਉਹ ਹਲਕੇ ਦੇ ਹਰ ਤਰ੍ਹਾਂ ਦੇ ਵਿਕਾਸ ਲਈ ਸਦਾ ਤਤਪਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਹਲਕੇ ਦੇ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਗਏ ਹਨ ਅਤੇ ਅੱਗੇ ਵੀ ਹਲਕੇ ਦੇ ਲੋੜੀਂਦੇ ਕੰਮ ਸਰਕਾਰ ਦੇ ਧਿਆਨ ਵਿਚ ਲਿਆ ਕੇ ਪੂਰੇ ਕਰਵਾਏ ਜਾਣਗੇ।
ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਸੁਭਾਸ਼ ਨਾਗਪਾਲ, ਸਰਪੰਚ ਸ੍ਰੀਮਤੀ ਵੀਰਪਾਲ ਕੌਰ ਅਤੇ ਉਹਨਾਂ ਦੇ ਪਤੀ ਸ਼੍ਰੀ ਹਰਭਜਨ ਸਿੰਘ ਸਮੇਤ ਸਮੂਹ ਗ੍ਰਾਮ ਪੰਚਾਇਤ, ਐਸ ਐਮ ਸੀ ਕਮੇਟੀ ਦੇ ਚੇਅਰਮੈਨ ਸ੍ਰੀ ਸੋਨਾ ਸਿੰਘ ਅਤੇ ਸਮੂਹ ਕਮੇਟੀ ਮੈਂਬਰ, ਸ਼੍ਰੀ ਜਗਜੀਤ ਸਿੰਘ , ਗੁਰਬਿੰਦਰ ਸਿੰਘ ਲੈਕਚਰਾਰ, ਸੁਰਿੰਦਰ ਸ਼ਰਮਾਂ ਅਤੇ ਸਮੂਹ ਸਟਾਫ ਹਾਜ਼ਰ ਹੋਏ। ਗੁਰਤੇਜ ਸਿੰਘ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।

LEAVE A REPLY

Please enter your comment!
Please enter your name here