• August 12, 2024

ਖਾਲਸਾ ਕਾਲਜ ਵਿਖੇ ਕਲੱਸਟਰ ਪੱਧਰੀ ਓਰੀਐਂਟੇਸ਼ਨ ਵਰਕਸ਼ਾਪ ਕਰਵਾਈ ਗਈ

ਖਾਲਸਾ ਕਾਲਜ ਵਿਖੇ ਕਲੱਸਟਰ ਪੱਧਰੀ ਓਰੀਐਂਟੇਸ਼ਨ ਵਰਕਸ਼ਾਪ ਕਰਵਾਈ ਗਈ

ਖਾਲਸਾ ਕਾਲਜ ਵਿਖੇ ਕਲੱਸਟਰ ਪੱਧਰੀ ਓਰੀਐਂਟੇਸ਼ਨ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ ¸ਖਾਲਸਾ ਕਾਲਜ ਦੇ ਜ਼ੂਆਲੋਜੀ ਵਿਭਾਗ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਦੇ ਸਹਿਯੋਗ ਨਾਲ ਈਕੋ-ਕਲੱਬ ਕੋਆਰਡੀਨੇਟਰਾਂ ਲਈ ਇੱਕ ਰੋਜ਼ਾ ਕਲੱਸਟਰ ਪੱਧਰੀ ਓਰੀਐਂਟੇਸ਼ਨ ਵਰਕਸ਼ਾਪ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਾਤਾਵਰਣ ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਸਹਿਯੋਗੀ ‘ਵਾਤਾਵਰਣ ਸਿੱਖਿਆ ਪ੍ਰੋਗਰਾਮ’ ਤਹਿਤ ਇਸ ਵਰਕਸ਼ਾਪ ਦਾ ਮਕਸਦ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਵੱਖ-ਵੱਖ ਗਤੀਵਿਧੀਆਂ ਬਾਰੇ ਸਕੂਲ ਅਧਿਆਪਕਾਂ ’ਚ ਜਾਗਰੂਕਤਾ ਪੈਦਾ ਕਰਨਾ ਸੀ ਜੋ ਕਿ ਵਾਤਾਵਰਣ ਨੂੰ ਸਾਫ਼ ਅਤੇ ਹਰਿਆ ਭਰਿਆ ਬਣਾਉਣ ਲਈ ਮਿਸ਼ਨ ਲਾਈਫ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਵਰਕਸ਼ਾਪ ’ਚ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਸਮੇਤ ਪੰਜ ਜ਼ਿਲਿ੍ਹਆਂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ 150 ਦੇ ਕਰੀਬ ਅਧਿਆਪਕਾਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਨੂੰ ਵਾਤਾਵਰਨ ਸਬੰਧੀ ਸਮੱਸਿਆਵਾਂ ਬਾਰੇ ਜਾਗਰੂਕ ਕਰਨ ਅਤੇ ਇਨ੍ਹਾਂ ਤੋਂ ਛੁਟਕਾਰਾ ਪਾਉਣ ਲਈ ਉਪਾਅ ਵਿਕਸਿਤ ਕਰਨ ’ਚ ਸਹਾਇਤਾ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਪੀ. ਐੱਸ. ਸੀ. ਐੱਸ. ਟੀ., ਚੰਡੀਗੜ੍ਹ ਤੋਂ ਜੁਆਇੰਟ ਡਾਇਰੈਕਟਰ ਡਾ. ਕੇ. ਐਸ. ਬਾਠ ਨੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਦੀ ਸੰਖੇਪ ਜਾਣਕਾਰੀ ਬਾਰੇ ਚਰਚਾ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਦੇ ਕੁਲ 6000 ਈਕੋ ਕਲੱਬ ਅਤੇ 300 ਕਾਲਜਾਂ ਤੋਂ ਵਾਤਾਵਰਨ ਸਿੱਖਿਆ ਪ੍ਰੋਗਰਾਮ ਪੋਰਟਲ ’ਚ ਰਜਿਸਟਰਡ ਕੀਤੇ ਗਏ ਹਨ। ਉਨ੍ਹਾਂ ਨੇ ਸੈਸ਼ਨ 2023-24 ਦੌਰਾਨ ਕਲੱਸਟਰ ’ਚ ਜ਼ਿਲ੍ਹਾ ਤਰਨ ਤਾਰਨ ਨੂੰ ਸਰਵੋਤਮ ਪ੍ਰਦਰਸ਼ਨ ਕਰਨ ਵਾਲਾ ਐਲਾਨਿਆ ਗਿਆ, ਜਦਕਿ ਜ਼ਿਲ੍ਹਾ ਕੋਆਰਡੀਨੇਟਰ ਨੂੰ ਉੱਤਮਤਾ ਦਾ ਸਰਟੀਫਿਕੇਟ ਦਿੱਤਾ ਗਿਆ। ਇਸ ਮੌਕੇ ਪੀ. ਐੱਸ. ਸੀ. ਐੱਸ. ਟੀ., ਚੰਡੀਗੜ੍ਹ ਤੋਂ ਡਾ. ਮੰਦਾਕਿਨੀ ਨੇ ਰਜਿਸਟ੍ਰੇਸ਼ਨ ਪ੍ਰੀਕ੍ਰਿਆ ਅਤੇ ਈ. ਈ. ਪੀ. ਪੋਰਟਲ ’ਤੇ ਈਕੋ-ਕਲੱਬ ਦੀਆਂ ਗਤੀਵਿਧੀਆਂ ਨੂੰ ਅਪਲੋਡ ਕਰਨ ਸਬੰਧੀ ਇਕ ਸੈਸ਼ਨ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਵੈਸ਼ਾਲੀ ਸਿੰਘ, ਰਿਸੋਰਸ ਪਰਸਨ ਪੀਜੈਮ ਫਾਊਂਡੇਸ਼ਨ ਨੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੀ ਪਹਿਲਕਦਮੀ ਈਕੋ ਹੈਕਾਥੌਨ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ, ਜੋ ਵਾਤਾਵਰਣ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਵਿਦਿਆਰਥੀਆਂ ’ਚ ਨਵੀਨਤਾਕਾਰੀ ਵਿਚਾਰਾਂ ਨੂੰ ਵਿਕਸਿਤ ਕਰਨ ਲਈ ਹੈ। ਇਸ ਮੌਕੇ ਵਰਟੀਵਰ ਫ਼ਾਊਂਡੇਸ਼ਨ ਤੋਂ ਸ: ਗੁਰਵਿੰਦਰ ਸਿੰਘ ਨੇ ਮਿਸ਼ਨ ਲਾਈਫ ਦੇ ਸੱਤ ਮੁੱਖ ਖੇਤਰਾਂ ਅਤੇ ਈਕੋ ਕਲੱਬਾਂ ਦੁਆਰਾ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਦੱਸਿਆ। ਜ਼ੂਆਲੋਜੀ ਵਿਭਾਗ ਮੁੱਖੀ ਅਤੇ ਇੰਚਾਰਜ ਈਕੋ ਕਲੱਬ ਡਾ. ਜਸਵਿੰਦਰ ਸਿੰਘ ਨੇ ਵਰਮੀ ਕੰਪੋਸਟਿੰਗ ਦੀ ਵਿਧੀ ਅਤੇ ਉਪਯੋਗਾਂ ਦਾ ਪ੍ਰਦਰਸ਼ਨ ਕੀਤਾ ਅਤੇ ਵਿਸਥਾਰਪੂਰਵਕ ਦੱਸਿਆ ਕਿ ਕਿਵੇਂ ਰਸੋਈ ਅਤੇ ਡੇਅਰੀ ਦੇ ਰਹਿੰਦ-ਖੂੰਹਦ ਨੂੰ ਆਸਾਨੀ ਨਾਲ ਸੰਭਾਲਿਆ ਜਾ ਸਕਦਾ ਹੈ ਅਤੇ ਵਾਤਾਵਰਣ ਨੂੰ ਸ਼ੁੱਧ ਬਣਾਉਣ ਲਈ ਇਸ ਤਕਨੀਕ ਦੁਆਰਾ ਕੀਮਤੀ ਖਾਦ ’ਚ ਬਦਲਿਆ ਜਾ ਸਕਦਾ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਭਗਵੰਤ ਸਿੰਘ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅਜਿਹੇ ਪ੍ਰੋਗਰਾਮ ਕਰਵਾਉਣ ਲਈ ਪੰਜਾਬ ਸਟੇਟ ਕੌਂਸਲ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਪ੍ਰੋਗਰਾਮ ਦੇ ਪ੍ਰਬੰਧਕੀ ਸਕੱਤਰ ਡਾ: ਅਮਨਦੀਪ ਸਿੰਘ ਨੇ ਸਟੇਜ ਸੰਚਾਲਨ ਕੀਤਾ। ਇਸ ਮੌਕੇ ਡਾ: ਤਮਿੰਦਰ ਸਿੰਘ ਭਾਟੀਆ, ਡੀਨ ਅਕਾਦਮਿਕ ਮਾਮਲੇ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਡਾ: ਜ਼ੋਰਾਵਰ ਸਿੰਘ, ਪ੍ਰੋ: ਰਣਦੀਪ ਸਿੰਘ, ਡਾ: ਰਾਜਬੀਰ ਕੌਰ, ਡਾ: ਸਤਿੰਦਰ ਕੌਰ, ਪ੍ਰੋ: ਗੁਰਪ੍ਰੀਤ ਕੌਰ, ਪ੍ਰੋ: ਸੰਦੀਪ ਕੌਰ, ਪ੍ਰੋ: ਨਿਖਰ ਸ਼ਰਮਾ, ਪ੍ਰੋ: ਸਾਕਸ਼ੀ ਕੌਸ਼ਲ, ਡਾ: ਅੰਕਿਤਾ ਠਾਕੁਰ, ਪ੍ਰੋ: ਆਬਿਦ ਅਮੀਨ ਹਜਾਮ ਅਤੇ ਪ੍ਰੋ. ਮੁਹੰਮਦ ਅਲੀ ਵੀ ਮੌਜੂਦ ਸਨ।

Leave a Reply

Your email address will not be published. Required fields are marked *