- December 2, 2024
ਹਾਂ ਦਾ ਨਾਅਰਾ ਚੇਤਨਾ ਮੰਚ ਪੰਜਾਬ 21 ਦਸੰਬਰ ਨੂੰ ਨਸ਼ਿਆਂ ਦੇ ਖਿਲਾਫ ਸੈਮੀਨਾਰ ਕਰਵਾ ਕੇ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰੇਗਾ। ਡਾਕਟਰ ਹਰਬੰਸ ਲਾਲ ਸਾਬਕਾ ਮੰਤਰੀ ਪੰਜਾਬ
ਫੋਟੋ ਦੀ ਕੈਪਸ਼ਨ ਦੇ ਨੀਚੇ – ਮੱਘਰ ਮਹੀਨੇ ਦੀ ਮੱਸਿਆ ਤੇ ਤਪੋਬਨ ਢੱਕੀ ਸਾਹਿਬ ਸੰਤ ਬਾਬਾ ਦਰਸ਼ਨ ਸਿੰਘ ਮਕਸੂਦੜੇ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ ਡਾਕਟਰ ਹਰਬੰਸ ਲਾਲ ਸਾਬਕਾ ਮੰਤਰੀ ਪੰਜਾਬ ਅਤੇ ਉਨਾਂ ਦੇ ਸਾਥੀ ਅਤੇ ਹੋਰਨਾਂ ਸਮੇਤ ।
ਹਾਂ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਸਰਪ੍ਰਸਤ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਡਾਕਟਰ ਹਰਬੰਸ ਲਾਲ ਸਾਬਕਾ ਮੰਤਰੀ ਪੰਜਾਬ ਨੇ ਆਪਣੇ ਸਾਥੀਆਂ ਸਮੇਤ ਮੱਘਰ ਮਹੀਨੇ ਦੀ ਮੱਸਿਆ ਦੇ ਦਿਹਾੜੇ ਤੇ ਸੰਤ ਬਾਬਾ ਦਰਸ਼ਨ ਸਿੰਘ ਤਪੋਬਨ ਢੱਕੀ ਸਾਹਿਬ ਵਾਲਿਆਂ ਨੂੰ ਸ੍ਰੀ ਸਾਹਿਬ ਅਤੇ ਗੁਰੂ ਗੋਬਿੰਦ ਸਿੰਘ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਫੋਟੋ ਨਾਲ ਸਰੋਪੇ ਭੇਟ ਕਰਕੇ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਇਸ ਮੋਟੇ ਡਾਕਟਰ ਹਰਬੰਸ ਲਾਲ ਨੇ ਬੋਲਦੇ ਕਿਹਾ ਕਿ ਸਾਡੇ ਇਲਾਕੇ ਦੇ ਜੋ ਸੰਤ ਮਹਾ ਪੁਰਸ਼ਾਂ ਦਾ ਇਲਾਕੇ ਦੇ ਲੋਕਾਂ ਨੂੰ ਜੋ ਹਮੇਸ਼ਾ ਚੜ੍ਹਦੀ ਕਲਾ ਦਾ ਆਸ਼ੀਰਵਾਦ ਮਿਲਦਾ ਰਿਹਾ ਹੈ, ਪਰ ਉਹ ਮਹਾਂਪੁਰਖ ਅੱਜ ਚਾਹੇ ਸਾਡੇ ਵਿੱਚ ਨਹੀਂ ਹਨ ਉਹਨਾਂ ਦਾ ਆਸ਼ੀਰਵਾਦ ਹਮੇਸ਼ਾ ਇਲਾਕੇ ਦੇ ਲੋਕਾਂ ਨਾਲ ਰਹੇਗਾ ਜਿਨਾਂ ਵਿੱਚੋਂ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਖੇੜਾ ਹੰਸਾਲੀ ਸਾਹਿਬ ਵਾਲੇ ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਸਾਹਿਬ ਵਾਲੇ ਬ੍ਰਹਮ ਗਿਆਨੀ ਸੰਤ ਬਾਬਾ ਪਰਸੋਤਮ ਗਿਰੀ ਜੀ ,ਬ੍ਰਹਮ ਗਿਆਨੀ ਸੰਤ ਬਾਬਾ ਪ੍ਰੀਤਮ ਸਿੰਘ ਜੀ ਅੰਬੇ ਮਾਜਰੇ ਵਾਲੇ ਇਹਨਾਂ ਸਾਰੇ ਮਹਾਂਪੁਰਖਾਂ ਦੀ ਨਿੱਘੀ ਤੇ ਮਿੱਠੀ ਯਾਦ ਨੂੰ ਮੁੱਖ ਰੱਖਦਿਆਂ ਹੋਇਆਂ ਹਾਂ ਦਾ ਨਾਅਰਾ ਚੇਤਨਾ ਮੰਚ ਪੰਜਾਬ ਵੱਲੋ ਨੋਜਵਾਨਾਂ ਦੇ ਭਵਿੱਖ ਨੂੰ ਉਜਵਲ ਕਰਨ ਲਈ 21ਦਸੰਬਰ ਦਿਨ ਸ਼ਨੀਵਾਰ ਨੂੰ ਨਸ਼ਿਆਂ ਦੇ ਖਿਲਾਫ ਸਮਾਜਿਕ ਕੁਰੀਤੀਆਂ ਦੇ ਖਿਲਾਫ ਜਾਗਰੂਕਤਾ ਲਿਆਉਣ ਲਈ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਸੈਮੀਨਾਰ ਵਾਲੇ ਦਿਨ ਨਸ਼ਿਆਂ ਦੇ ਖਿਲਾਫ ਇੱਕ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਇਸ ਸੈਮੀਨਾਰ ਦੇ ਮੁੱਖ ਮਹਿਮਾਨ ਸੰਤ ਬਾਬਾ ਦਰਸ਼ਨ ਸਿੰਘ ਜੀ ਤਪੋਬਨ ਢੱਕੀ ਸਾਹਿਬ ਮਕਸੂਦੜੇ ਵਾਲੇ ਹੋਣਗੇ ਇਸ ਸਮਾਗਮ ਵਿੱਚ ਇਲਾਕੇ ਦੀਆਂ ਐਜੂਕੇਸ਼ਨ ਸੰਸਥਾਵਾਂ ਦੇ ਮੁੱਖੀਆਂ ਨੂੰ ਪ੍ਰੋਫ਼ੈਸਰਾਂ ,ਮਾਸਟਰਾਂ ਅਤੇ ਇਲਾਕੇ ਦੀਆਂ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਮੁਖੀਆਂ ਅਤੇ ਉਹਨਾਂ ਦੇ ਮੈਂਬਰਾਂ ਨੂੰ ਸੱਦਿਆ ਜਾਵੇਗਾ ਅਤੇ ਇਸ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਇਸ ਸੈਮੀਨਾਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਸਕਦੇ ਹਨ ।ਜ਼ਿਲ੍ਹਾਂ ਫਤਿਹਗੜ ਸਾਹਿਬ ਦੇ ਪੱਤਰਕਾਰ ਵੀਰਾਂ ਨੂੰ ਵੀ ਇਸ ਸੈਮੀਨਾਰ ਵਿੱਚ ਪਹੁੰਚਣ ਲਈ ਸੱਦਾ ਦਿੱਤਾ ਜਾਵੇਗਾ। ਇਹ ਸੈਮੀਨਾਰ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਨੂੰ ਅਤੇ ਮਾਤਾ ਗੁਜਰ ਕੌਰ ਜੀ ਨੂੰ ਹਾਂ ਦਾ ਨਾਅਰਾ ਚੇਤਨਾ ਮੰਚ ਪੰਜਾਬ ਵੱਲੋਂ ਸੱਚੀ ਸਰਧਾ ਸ਼ਰਧਾਂਜਲੀ ਹੋਵੇਗੀ । ਇਸ ਮੋਕੇ ਹੋਰਨਾਂ ਤੋਂ ਇਲਾਵਾ ਹਾਂ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਪ੍ਰਧਾਨ ਮੁਨੀਸ਼ ਵਰਮਾ, ਜ਼ਿਲ੍ਹਾ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਹਮਾਯੂੰਪੁਰ ,ਜਨਰਲ ਸਕੱਤਰ ਜੈ ਸਿੰਘ ਬਾੜਾ, ਸੈਕਟਰੀ ਬਾਬਾ ਦਲੇਰ ਸਿੰਘ ਖਾਲਸਾ ,ਵਾਈਸ ਪ੍ਰਧਾਨ ਬਲਵਿੰਦਰ ਸਿੰਘ ਗੋਗੀ ਬਹਾਦਰਗੜ੍ਹ ਤਲਾਣੀਆ, ਗੁਰਦੀਪ ਸਿੰਘ ਭਾਗਨਪੁਰ ਪ੍ਰੈਸ ਸਕੱਤਰ ਪੰਜਾਬ ਆਦਿ ਹਾਜ਼ਰ ਸਨ।