- September 15, 2024
ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਲੋੜ,ਡਾਕਟਰ ਹਰਬੰਸ ਲਾਲ ਸਾਬਕਾ ਮੰਤਰੀ ਪੰਜਾਬ
ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਲੋੜ,ਡਾਕਟਰ ਹਰਬੰਸ ਲਾਲ ਸਾਬਕਾ ਮੰਤਰੀ ਪੰਜਾਬ
ਅੱਜ ਹਾਅ ਦਾ ਨਾਅਰਾ ਚੇਤਨਾ ਮੰਚ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਡਾਕਟਰ ਹਰਬੰਸ ਲਾਲ ਨੇ ਪ੍ਰੈਸ ਨੂੰ ਸੰਬੋਧਨ ਹੋਏ ਕਿਹਾ ਕਿ ਸਾਡੇ ਕਿਸਾਨ ਵੀਰਾਂ ਨੂੰ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਤੇ ਜੋ ਕੁਦਰਤੀ ਵਾਤਾਵਰਨ ਦੂਸ਼ਿਤ ਹੁੰਦਾ ਹੈ ਉਸ ਧੂਏ ਨਾਲ ਸਾਨੂੰ ਸਾਹ ਲੈਣ ਵਿੱਚ ਬੜੀ ਮੁਸ਼ਕਿਲ ਆਉਂਦੀ ਹੈ ਉਹ ਧੂਆਂ ਮਨੁੱਖ ਲਈ ਬੜਾ ਖਤਰਨਾਕ ਹੁੰਦਾ ਹੈ ਪਰਾਲੀ ਸਾੜਨ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਖਤਮ ਹੁੰਦੀ ਹੈ ਅਤੇ ਜਮੀਨ ਵਿੱਚ ਸਾਡੇ ਮਿੱਤਰ ਕੀੜੇ ਮਰ ਜਾਂਦੇ ਹਨ ਪਰਾਲੀ ਨੂੰ ਜਦ ਅਸੀਂ ਸਾੜਦੇ ਹਾਂ ਤਾਂ ਖੇਤਾਂ ਵਿਚ ਅਤੇ ਖੇਤਾਂ ਦੇ ਆਲੇ ਦੁਆਲੇ ਦਰਖਤਾਂ ਨੂੰ ਵੀ ਅੱਗ ਲੱਗ ਜਾਂਦੀ ਹੈ ਅਤੇ ਦਰੱਖਤਾਂ ਤੇ ਰਹਿਣ ਵਾਲੇ ਪੰਛੀ ਵੀ ਅੱਗ ਨਾਲ ਸੜ ਕੇ ਮਰ ਜਾਂਦੇ ਹਨ ਦੇਸ਼ ਅਤੇ ਸੂਬੇ ਦੀਆਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਕਿਸਾਨਾਂ ਲਈ ਅਜਿਹੀਆਂ ਵੱਧ ਤੋਂ ਵੱਧ ਵਧੀਆ ਸਹੂਲਤ ਪੈਦਾ ਕਰਨ ਤਾਂ ਕਿ ਕਿਸਾਨ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਇਸ ਦੇ ਨਾਲ ਹੀ ਡਾਕਟਰ ਹਰਬੰਸ ਲਾਲ ਨੇ ਅੰਤ ਵਿੱਚ ਕਿਹਾ ਕਿ ਸਮੁੱਚੀ ਮਨੁੱਖਤਾ ਅਤੇ ਹਰ ਪ੍ਰਾਣੀ ਨੂੰ ਚਾਹੀਦਾ ਹੈ ਕਿ ਕੁਦਰਤੀ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ